ਕਿਸਾਨਾਂ ਦਾ ਰੇਲ ਰੋਕੋ ਅੰਦੋਲਨ 15ਵੇਂ ਦਿਨ ਵੀ ਜਾਰੀ - Farmers protest
ਰੋਪੜ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ਵਿੱਚ ਲਗਾਤਾਰ ਜਾਰੀ ਹੈ। ਰੋਪੜ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਰੇਲ ਰੋਕੋ ਅੰਦੋਲਨ 15ਵੇਂ ਦਿਨ 'ਚ ਪਹੁੰਚ ਗਿਆ ਹੈ। ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਰੋਜ਼ਾਨਾ ਪਟੜੀਆਂ 'ਤੇ ਦਿਨ-ਰਾਤ ਧਰਨਾ ਦੇ ਰਹੇ ਹਨ ਅਤੇ ਕੇਂਦਰ ਸਰਕਾਰ ਵਿਰੁੱਧ ਆਪਣਾ ਸੰਘਰਸ਼ ਕਰ ਰਹੇ ਹਨ। ਬੀਤੇ ਦਿਨ ਪੰਜਾਬ ਦੀਆਂ ਜਥੇਬੰਦੀਆਂ ਦੀ ਦਿੱਲੀ ਵਿਖੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਬੇਸਿੱਟਾ ਨਿਕਲਣ ਤੋਂ ਬਾਅਦ ਰੋਪੜ ਦੇ ਕਿਸਾਨਾਂ ਨੇ ਕਿਹਾ ਹੈ ਕਿ ਹੁਣ ਉਹ ਭਵਿੱਖ ਦੇ ਵਿੱਚ ਕੇਂਦਰ ਦੇ ਨਾਲ ਕੋਈ ਵੀ ਗੱਲ ਨਹੀਂ ਕਰਨਗੇ ਕੇਂਦਰ ਸਰਕਾਰ ਵੱਲੋਂ ਹੁਣ ਕਿਸਾਨਾਂ ਨਾਲ ਜੇ ਕੋਈ ਗੱਲ ਕਰਨੀ ਹੈ ਤਾਂ ਉਨ੍ਹਾਂ ਨੂੰ ਹੁਣ ਚੰਡੀਗੜ੍ਹ ਆ ਕੇ ਹੀ ਕਰਨੀ ਪਵੇਗੀ।