ਪੁਲਿਸ ਨੂੰ ਭਾਜੜਾਂ ਪਾਉਣ ਵਾਲੇ ਕਿਸਾਨ ਆਗੂ ਇੰਦਰਪਾਲ ਦਾ ਭਰਵਾਂ ਸਵਾਗਤ - ਕਿਸਾਨੀ ਅੰਦੋਲਨ ਦੀ ਜਿੱਤ
ਗੁਰਦਾਸਪੁਰ: ਕਿਸਾਨੀ ਅੰਦੋਲਨ ਦੀ ਜਿੱਤ ਤੋਂ ਬਾਅਦ ਕਿਸਾਨ ਲਗਾਤਾਰ ਘਰ ਵਾਪਸੀ ਕਰ ਰਹੇ ਹਨ। ਜਿਨ੍ਹਾਂ ਦਾ ਘਰ ਪਹੁੰਚਣ ’ਤੇ ਵੱਖ ਵੱਖ ਥਾਵਾਂ ਤੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ 26 ਨਵੰਬਰ ਨੂੰ ਦਿੱਲੀ ਵਿੱਚ ਟਰੱਕ ਤੋਂ ਛਾਲ ਮਾਰਕੇ ਹਰਿਆਣਾ ਅਤੇ ਦਿੱਲੀ ਪੁਲਿਸ ਨੂੰ ਭਾਜੜਾਂ ਪਾਉਣ ਵਾਲੇ ਕਿਸਾਨ ਆਗੂ ਇੰਦਰਪਾਲ ਸਿੰਘ ਦਾ ਗੁਰਦਾਸਪੁਰ ਪਹੁੰਚਣ ’ਤੇ ਸ਼ਹਿਰਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂ ਇੰਦਰਪਾਲ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਇਹ ਇਤਿਹਾਸਿਕ ਜਿੱਤ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜਿਸ ਤਰ੍ਹਾਂ ਸੰਘਰਸ਼ ਕਰ ਕੇਂਦਰ ਸਰਕਾਰ ਤੋਂ ਆਪਣੇ ਹੱਕ ਲਏ ਗਏ ਹਨ ਉਸੇ ਤਰ੍ਹਾਂ ਹੀ ਹੁਣ ਪੰਜਾਬ ਸਰਕਾਰ ਤੋਂ ਵੀ ਆਪਣੇ ਹੱਕ ਲੈਣ ਲਈ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।