ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਚੋ ਬਾਹਰ ਕੱਢਿਆਂ ਜਾਵੇ: ਔਜਲਾ - ਫਸਲੀ ਚੱਕਰ
ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਲਕੇ ਵਿਚ ਫੂਡ ਪ੍ਰੋਸੈਸਿੰਗ ਸਨਅਤ ਵਿਕਸਤ ਕਰਨ ਦੇ ਉਦੇਸ਼ ਨਾਲ ਅੱਜ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਅਗਵਾਈ ਹੇਠ ਖੇਤੀਬਾੜੀ, ਬਾਗਬਾਨੀ ਅਤੇ ਸਨਅਤ ਵਿਭਾਗ ਨਾਲ ਮੀਟਿੰਗ ਕਰਕੇ ਸੰਭਾਵਨਵਾਂ ਦਾ ਪਤਾ ਲਗਾਉਣ ਦਾ ਭਰੋਸਾ ਦਿੱਤਾ। ਔਜਲਾ ਨੇ ਕਿਹਾ ਕਿ ਸਾਡੇ ਕੋਲ ਸਨਅਤ ਦੇ ਕੱਚੇ ਮਾਲ ਵਜੋਂ ਖੇਤੀਬਾੜੀ ਦੇ ਉਤਪਾਦ ਹੀ ਹਨ ਅਤੇ ਇਸ ਤੋਂ ਇਲਾਵਾ ਕਿਸਾਨ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿਚੋਂ ਕੱਢਣ ਦੀ ਵੱਡੀ ਲੋੜ ਹੈ, ਕਿਉਂਕਿ ਇਕ ਤਾਂ ਝੋਨੇ ਦੀ ਬਿਜਾਈ ਨਾਲ ਧਰਤੀ ਹੇਠਲਾ ਪਾਣੀ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ, ਦੂਸਰਾ ਕਣਕ-ਝੋਨੇ ਦੇ ਫਸਲੀ ਚੱਕਰ ਨਾਲ ਕਿਸਾਨ ਨੂੰ ਕੋਈ ਲਾਭ ਨਹੀ ਹੋ ਰਿਹਾ। ਜੇਕਰ ਇੱਥੇ ਫੂਡ ਪ੍ਰੋਸੈਸਿੰਗ ਸਨਅਤ ਵਿਕਸਤ ਹੋ ਜਾਂਦੀ ਹੈ ਤਾਂ ਕਿਸਾਨ ਦੀ ਆਮਦਨ ਵਧੇਗੀ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਹੋ ਸਕਣਗੇ।