8 ਘੰਟੇ ਬਿਜਲੀ ਨਾ ਮਿਲਣ ਕਰਕੇ ਕਿਸਾਨਾਂ ਨੇ ਲਾਇਆ ਧਰਨਾ - Electricity Board Office
ਫਤਿਹਗੜ੍ਹ ਸਾਹਿਬ : ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਗੁਸਾਏ ਕਿਸਾਨਾਂ ਵਲੋਂ ਅੱਜ ਬਿਜਲੀ ਬੋਰਡ ਦਫ਼ਤਰ ਸਰਹਿੰਦ ਅੱਗੇ ਧਰਨਾ ਲੱਗਾ ਦਿੱਤਾ ਗਿਆ ਅਤੇ ਕੈਪਟਨ ਸਰਕਾਰ ਖਿਲਾਫ ਜੰਮਕੇ ਨਾਅਰੇਬਾਜੀ ਵੀ ਕੀਤੀ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ 8 ਘੰਟੇ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਨਿਰਵਿਘਨ ਦਿੱਤੀ ਜਾਵੇ। ਕਿਉਕਿ ਜੀਰੀ ਦੇ ਸੀਜ਼ਨ 'ਚ ਕਿਸਾਨਾਂ ਨੂੰ ਬਿਜਲੀ ਨਾ ਮਿਲਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।