ਕਿਸਾਨਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਕਾਲੀ ਦਿਵਾਲੀ ਮਨਾਉਣ ਦੀ ਸ਼ੁਰੂਆਤ - ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨ ਸੰਘਰਸ਼
ਅੰਮ੍ਰਿਤਸਰ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਕਾਲੀ ਦਿਵਾਲੀ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸੇ ਨੂੰ ਲੈ ਕੇ ਅੰਮ੍ਰਿਤਸਰ ਬੱਸ ਅੱਡੇ 'ਤੇ ਕਿਸਾਨ ਆਗੂਆਂ ਨੇ ਟ੍ਰਾਂਸਪੋਟਰਾਂ, ਡਰਾਈਵਰਾਂ ਅਤੇ ਕੰਡਕਟਰਾਂ ਨੂੰ ਕਾਲੀ ਦਿਵਾਲੀ ਮਨਾਉਣ ਦੀ ਅਪੀਲ ਕੀਤੀ। ਆਵਾਜ਼ਾਈ ਕਾਮਿਆਂ ਨੇ ਵੀ ਕਿਸਾਨਾਂ ਨੂੰ ਪੂਰਨ ਹਿਮਾਇਤ ਦਾ ਭੋਰਸਾ ਦਿੱਤਾ ਹੈ।