Farmer Protest : ਆਪਣੀ ਮੰਗਾਂ ਦੇ ਲਈ ਕਿਸਾਨਾਂ ਨੇ ਰੋਕੀਆਂ ਰੇਲਾਂ - ਮੰਗਾਂ ਦੇ ਲਈ ਕਿਸਾਨਾਂ ਨੇ ਰੋਕੀਆਂ ਰੇਲਾਂ
ਜਲੰਧਰ: ਦਿੱਲੀ ਮੋਰਚਾ ਫ਼ਤਹਿ ਕਰਨ ਤੋਂ ਬਾਅਦ ਕਿਸਾਨਾਂ ਨੇ ਮੁੜ ਤੋਂ ਪੰਜਾਬ ਸਰਕਾਰ ਤੋਂ ਮੰਗਾਂ ਨੂੰ ਲੈ ਕੇ ਰੇਲਵੇ ਟਰੈਕ ਜਾਮ ਕਰ ਦਿੱਤਾ। ਅੰਮ੍ਰਿਤਸਰ ਦੇ ਰੇਲਵੇ ਟਰੈਕ 'ਤੇ ਕਿਸਾਨਾਂ ਨੇ ਧਰਨਾ ਲਗਾ ਕੇ ਰੇਲਵੇ ਟਰੈਕ ਨੂੰ ਜਾਮ ਕਰ ਦਿੱਤਾ। ਜਿਸਦੇ ਨਾਲ ਆਵਾਜਾਈ ਕਾਫੀ ਪ੍ਰਭਾਵਿਤ ਹੋਈ ਰਹੀ ਹੈ। ਅੰਮ੍ਰਿਤਸਰ ਤੋਂ ਜਲੰਧਰ ਲੁਧਿਆਣਾ ਦਿੱਲੀ ਜਾਣ ਵਾਲੀ ਟਰੇਨਾਂ ਵੀ ਅੰਮ੍ਰਿਤਸਰ ਹੀ ਖੜ੍ਹੀਆਂ ਹਨ। ਦੂਸਰੇ ਪਾਸੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਕਿਸਾਨਾਂ ਨੇ ਰੇਲਾਂ ਰੋਕੀਆਂ ਹਨ ਤਾਂ ਇਸ ਵਿੱਚ ਉਹ ਕਿਸਾਨਾਂ ਦਾ ਸਮਰਥਨ ਕਰਦੇ ਹਨ। ਕਿਉਂਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਨ੍ਹਾਂ ਨੇ ਕਿਹਾ ਕਿ ਸਰਕਾਰ ਜਲਦ ਤੋਂ ਜਲਦ ਉਨ੍ਹਾਂ ਦੀਆਂ ਮੰਗਾਂ ਪੂਰੀ ਕਰੇ ਤਾਂ ਜੋ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।