ਪੀਐਮ ਦੀ ਪੰਜਾਬ ਫੇਰੀ: ਕਿਸਾਨਾਂ ਕਰਨਗੇ 5 ਜਨਵਰੀ ਨੂੰ ਮੋਦੀ ਦਾ ਵਿਰੋਧ
ਫ਼ਰੀਦਕੋਟ: ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਜਾਣ ਦਾ ਦੋਸ਼ ਲਾਉਂਦਿਆਂ ਕਿਸਾਨਾਂ ਨੇ ਪਿੰਡ ਟਹਿਣਾ ਵਿੱਚ ਨੈਸ਼ਨਲ ਹਾਈਵੇ ਨੰਬਰ 54 'ਤੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ। ਕਿਸਾਨਾਂ ਦਾ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਕੀਤਾ ਗਿਆ। ਕਿਸਾਨ ਆਗੂਆਂ ਨੇ ਮੋਦੀ ਦੀ ਸਰਕਾਰ 'ਤੇ ਵਾਅਦੇ ਤੋੜਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਤੋਂ ਮੁਕਰ ਗਈ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਪਣੀਆਂ ਮੰਗਾਂ ਬਾਰੇ ਦੱਸਦਿਆਂ ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ, ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ ਨਾਲ ਹੀ ਉਨ੍ਹਾਂ ਕਿਹਾ ਕਿ 5 ਜਨਵਰੀ ਨੂੰ ਫ਼ਿਰੋਜ਼ਪੁਰ ਪਹੁੰਚਣ 'ਤੇ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾਵੇਗਾ।