‘ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ’ - ਕਣਕ ਦੀ ਖਰੀਦ
ਸ੍ਰੀ ਫਤਿਹਗੜ੍ਹ ਸਾਹਿਬ: ਮੰਡੀਆਂ ’ਚ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ, ਸਰਕਾਰ ਕਣਕ ਦੀ ਖਰੀਦ ਹੋਣ ਦੇ ਤਾਂ ਪੂਰੇ ਦਾਅਵੇ ਕਰ ਰਹੀ ਹੈ ਪਰ ਜ਼ਮੀਨੀ ਹਕੀਕਤ ਕੁਝ ਹੋ ਹੀ ਹੈ। ਮੰਡੀਆਂ ’ਚ ਕਿਸਾਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਸਰਹਿੰਦ ਮੰਡੀ ਦਾ ਜਾਇਜ਼ਾ ਲੈਣ ਪਹੁੰਚੇ ਅਧਿਕਾਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਉਹਨਾਂ ਦੇ ਇੱਕ ਇੱਕ ਦਾਣੇ ਦੀ ਖਰੀਦ ਹੋਵੇਗੀ।