ਫ਼ਤਹਿਗੜ੍ਹ ਸਾਹਿਬ: ਸਫ਼ਾਈ ਸੇਵਕਾਂ ਦਾ ਸ਼ਹਿਰ ਵਾਸੀਆਂ ਨੇ ਕੀਤਾ ਸਨਮਾਨ - ਸਫ਼ਾਈ ਸੇਵਕਾਂ ਦਾ ਸ਼ਹਿਰ ਵਾਸੀਆਂ ਨੇ ਕੀਤਾ ਸਨਮਾਨ
ਫ਼ਤਹਿਗੜ੍ਹ ਸਾਹਿਬ: ਕੋਰੋਨਾ ਮਾਂਹਾਮਾਰੀ ਦੇ ਕਹਿਰ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਡਾਕਟਰ, ਪੁਲਿਸ, ਸਹਿਤ ਕਰਮੀ, ਸਫ਼ਾਈ ਸੇਵਕ ਅਤੇ ਪੱਤਰਕਾਰ ਅਗਲੀ ਕਤਾਰ ਵਿੱਚ ਖੜ੍ਹੇ ਹੋ ਕੇ ਕੰਮ ਕਰ ਰਹੇ ਹਨ। ਇਨ੍ਹਾਂ ਸਾਰਿਆਂ ਦੇ ਯੋਗਦਾਨ ਦਾ ਆਮ ਲੋਕਾਂ ਵੱਲੋਂ ਸਨਮਾਨ ਵੀ ਕੀਤਾ ਜਾ ਰਿਹਾ ਹੈ। ਫ਼ਤਹਿਗੜ੍ਹ ਸਾਹਿਬ ਵਿੱਚ ਵੀ ਆਮ ਲੋਕਾਂ ਅਤੇ ਪ੍ਰਸ਼ਾਸਨ ਨੇ ਸ਼ਹਿਰ ਦੇ ਸਫ਼ਾਈ ਕਰਮਚਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਐਮਸੀ ਕੁਲਦੀਪ ਕੌਰ ਅਤੇ ਗੁਰਪ੍ਰੀਤ ਸਿੰਘ ਨੇ ਇਨ੍ਹਾਂ ਸਫ਼ਾਈ ਸੇਵਕਾਂ ਨੂੰ 60-60 ਕਿਲੋ ਕਣਕ ਅਤੇ ਜ਼ਰੂਰਤ ਦਾ ਸਮਾਨ ਦੇ ਕੇ ਸਨਮਾਨਤ ਕੀਤਾ।