ਖ਼ਾਦ ਵਿਕਰੇਤਾ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ - Fertilizer sellers protest
ਫ਼ਰੀਦਕੋਟ: ਖਾਦ ਦੀ ਘਾਟ ਹੋਣ ਕਾਰਨ ਕਿਸਾਨ ਤੰਗ ਪ੍ਰੇਸ਼ਾਨ ਹੋ ਰਹੇ ਹਨ। ਜਿਸ ਨੂੰ ਲੈ ਕੇ ਕਿਸਾਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਖ਼ਾਦ ਵਿਕਰੇਤਾ ਦੇ ਗੋਦਾਮਾਂ 'ਤੇ ਚੈਕਿੰਗ ਕੀਤੀ। ਜਿਸ ਨੂੰ ਲੈਕੇ ਖ਼ਾਦ ਵਿਕਰੇਤਾ ਵੱਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੈਸਟੀਸਾਇਡ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਜਿੰਦਲ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕਿਸਾਨ ਜਥੇਬੰਦੀਆਂ ਅਤੇ ਮਹਿਕਮੇ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਸਾਡੇ ਵੱਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਖੇਤੀ ਬਾੜੀ ਵਿਕਾਸ ਅਫ਼ਸਰ ਏਡੀਓ ਮੌਕੇ 'ਤੇ ਮੌਜੂਦ ਨਹੀਂ ਸੀ।