ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਨਜ਼ਦੀਕ ਇੱਕ ਨਿਟਿੰਗ ਫੈਕਟਰੀ 'ਚ ਲੱਗੀ ਅੱਗ - ਨਿਟਿੰਗ ਫੈਕਟਰੀ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਵੇਰਕਾ ਬਾਈਪਾਸ ਨੇੜੇ ਇੱਕ ਨਿਟਿੰਗ ਦੀ ਫੈਕਟਰੀ ਵਿੱਚ ਅੱਗ ਲੱਗ ਗਈ। ਅੱਗ ਜ਼ਿਆਦਾ ਹੋਣ ਕਾਰਨ ਇਸ ਨੁੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਤਕਰੀਬਨ 20 ਗੱਡੀਆਂ ਆਈਆਂ। ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਗ ਬਹੁਤ ਜਿਆਦਾ ਤੇਜ਼ ਸੀ, ਜਿਸ ਦੇ ਚਲਦਿਆਂ ਕਾਫ਼ੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਉਣੀਆਂ ਪਈਆਂ। ਦੱਸਿਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੈ। ਫ਼ਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਤੇ ਬਾਕੀ ਅੱਗ ਬੁਝਣ ਤੋਂ ਬਾਅਦ ਹੀ ਨੁਕਸਾਨ ਦਾ ਪਤਾ ਲੱਗੇਗਾ।