ਗੜ੍ਹਸ਼ੰਕਰ ’ਚ ਇਲੈਕਟ੍ਰਾਨਿਕ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ - ਇਲੈਕਟ੍ਰੀਕਲ ਸਟੋਰ ’ਚ ਅਚਾਨਕ ਅੱਗ ਲੱਗ ਗਈ
ਹੁਸ਼ਿਆਰਪੁਰ: ਗੜ੍ਹਸ਼ੰਕਰ ਸ਼ਹਿਰ ਦੇ ਬੰਗਾਂ ਚੋਂਕ ਨਜ਼ਦੀਕ ਇਲੈਕਟ੍ਰਾਨਿਕ ਦੀ ਦੁਕਾਨ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦੇਰ ਰਾਤ ਸ਼ਹਿਰ ਦੇ ਬੰਗਾ ਚੌਕ ਨੇੜੇ ਹੁਸ਼ਿਆਰਪੁਰ ਰੋਡ 'ਤੇ ਸਥਿਤ ਦਲਜੀਤ ਇਲੈਕਟ੍ਰੀਕਲ ਸਟੋਰ ’ਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਵੱਡੀ ਤਾਦਾਦ 'ਚ ਸਾਮਾਨ, ਐੱਲ.ਈ. ਡੀ., ਵਾਸ਼ਿੰਗ ਮਸ਼ੀਨਾਂ, ਮੋਬਾਈਲ ਫ਼ੋਨ ਤੇ ਹੋਰ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਭਿਆਨਕ ਅੱਗ ਕਾਰਨ ਕਰੋੜਾਂ ਦਾ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ। ਫਿਲਹਾਲ 3 ਫਾਇਰ ਬ੍ਰਿਗੇਡ ਗੱਡੀਆਂ ਵੱਲੋਂ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।