551ਵੇਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜ਼ੀ - 551st birth anniversary
ਅੰਮ੍ਰਿਤਸਰ: ਸਿੱਖ ਧਰਮ ਦੇ ਬਾਨੀ ਧਨ ਧਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਚੱਜੇ ਪ੍ਰਬੰਧ ਕੀਤੇ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਵੇਖਣ ਨੂੰ ਮਿਲਿਆ। ਗੁਰਪੁਰਬ ਨੂੰ ਮੁੱਖ ਰੱਖਦੇ ਹੋਏ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਪਾਠਾਂ ਦੇ ਭੋਗ ਪਾਏ ਗਏ। ਸਿੱਖ ਸੰਗਤਾਂ ਵਲੋਂ ਦੀਪਮਾਲਾ ਕਰਕੇ ਦਰਬਾਰ ਸਾਹਿਬ ਨੂੰ ਮਨਮੋਹਕ ਬਣਾਇਆ। ਉਥੇ ਹੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਲਗਾਤਾਰ 10 ਮਿੰਟ ਆਤਿਸ਼ਬਾਜ਼ੀ ਕੀਤੀ ਗਈ ਜੋ ਕਿ ਮਨ ਨੂੰ ਮੋਹ ਲੈਣ ਵਾਲੀ ਸੀ।