ਵਿਧਾਨਸਭਾ ਚੋਣਾਂ ਨੂੰ ਲੈਕੇ ਅੰਮ੍ਰਿਤਸਰ ਪੁਲਿਸ ਸਖ਼ਤ - ਪੰਜਾਬ ਵਿਧਾਨ ਸਭਾ ਚੋਣਾਂ 2022
ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ 2022 ਪ੍ਰਕਿਰਿਆਂ ਨੂੰ ਸ਼ਾਂਤਮਈ ਤਰੀਕੇ ਨਾਲ ਮੁਕੰਮਲ ਕਰਨ ਅਤੇ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਪੁਲਿਸ, ਕਮਿਸ਼ਨਰ ਵੱਲੋਂ ਅੰਮ੍ਰਿਤਸਰ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਾਣਕਾਰੀ ਦਿੰਦਿਆ ਏਸੀਪੀ ਨੋਰਥ ਪਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਵੱਖ-ਵੱਖ ਇਲਾਕਿਆਂ/ ਸੰਵੇਦਨਸ਼ੀਲ ਇਲਾਕਿਆਂ ਵਿੱਚ, ਸਪੈਸ਼ਲ ਓਪਰੇਸ਼ਨ ਗਰੁੱਪ ਕਮਾਂਡੋਜ਼, ਘਾਤਕ ਦੱਸਤੇ, ਪੈਰਾਮਿਲਟਰੀ ਫੋਰਸ, ਪੀ.ਸੀ.ਆਰ ਦੇ ਵਹੀਕਲਾਂ ਅਤੇ ਲੋਕਲ ਪੁਲਿਸ ਦੇ ਜਵਾਨਾਂ ਅਤੇ ਅਧਿਕਾਰੀਆਂ ਵੱਲੋਂ ਫਲੈਗ ਮਾਰਚ ਕੱਢੇ ਜਾ ਰਹੇ ਹਨ ਅਤੇ ਭੀੜ-ਭਾੜ ਵਾਲੇ ਬਜ਼ਾਰਾਂ, ਗਲੀਆਂ ਵਿੱਚ ਪੈਦਲ ਗਸ਼ਤ ਵੀ ਕੀਤੀ ਜਾ ਰਹੀ ਹੈ।