ਡੇਰਾ ਸਿਰਸਾ ਦੇ ਪੈਰੋਕਾਰਾਂ ਨੂੰ ਸ਼ਕਤੀ ਪ੍ਰਦਰਸ਼ਨ ਕਰਨਾ ਪਿਆ ਮਹਿੰਗਾ
ਬਠਿੰਡਾ: ਡੇਰਾ ਸੱਚਾ ਸੌਦਾ ਸਿਰਸਾ ਦੇ ਪੰਜਾਬ ਵਿਚਲੇ ਹੈੱਡਕੁਆਰਟਰ ਡੇਰਾ ਸਲਾਬਤਪੁਰਾ ਵਿਖੇ ਡੇਰਾ ਪੈਰੋਕਾਰਾਂ ਨੇ ਸ਼ਕਤੀ ਪ੍ਰਦਰਸ਼ਨ ਕੀਤਾ। ਉਹਨਾਂ ਨੂੰ ਇਹ ਪ੍ਰਦਰਸ਼ਨ ਕਰਨਾ ਮਹਿੰਗਾ ਪੈਂਦਾ ਨਜ਼ਰ ਆ ਰਿਹਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਰਡ ਅਤੇ ਚੋਣ ਜ਼ਾਬਤੇ ਦੇ ਚੱਲਦਿਆਂ ਚੋਣ ਕਮਿਸ਼ਨ ਨੂੰ ਰਿਪੋਰਟ ਭੇਜੀ ਹੈ। ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਨੇ ਇਸ ਸਮਾਗਮ ਸੰਬੰਧੀ ਪ੍ਰਸ਼ਾਸਨ ਤੋਂ ਕੋਈ ਵੀ ਇਜਾਜ਼ਤ ਨਹੀਂ ਲਈ। ਉਨ੍ਹਾਂ ਨੇ ਪ੍ਰਸ਼ਾਸਨ ਤੱਕ ਪਹੁੰਚ ਜ਼ਰੂਰ ਕੀਤੀ। ਪਰ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਮਾਗਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਸੀ, ਜ਼ਿਲ੍ਹਾ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਵੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਅਜਿਹੇ ਪ੍ਰਬੰਧ ਕੀਤੇ ਗਏ ਹੋਣਗੇ, ਫਿਲਹਾਲ ਐੱਸਡੀਐਮ ਰਾਮਪੁਰਾ ਫੂਲ ਦੀ ਅਗਵਾਈ ਵਿਚ ਬਣੀ ਕਮੇਟੀ ਵੱਲੋਂ ਰਿਪੋਰਟ ਤਿਆਰ ਕੀਤੀ ਗਈ ਹੈ, ਜਿਸ ਨੂੰ ਚੋਣ ਕਮਿਸ਼ਨ ਕੋਲ ਭੇਜਿਆ ਜਾ ਰਿਹਾ ਹੈ। ਜੋ ਵੀ ਹਿਦਾਇਤ ਚੋਣ ਕਮਿਸ਼ਨ ਵੱਲੋਂ ਆਵੇਗੀ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।