ਹਾਈ ਕੋਰਟ ਦੇ ਨੋਟਿਸ ਤੋਂ ਬਾਅਦ ਪੰਜਾਬ ਸਰਕਾਰ 18 ਅਕਤੂਬਰ ਨੂੰ ਕਿਸਾਨਾਂ ਨਾਲ ਕਰੇਗੀ ਗੱਲਬਾਤ - ਕਿਸਾਨ ਧਰਨਾ ਪ੍ਰਦਰਸ਼ਨ
ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਨੂੰ ਲੈ ਕੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਕੋਰਟ ਨੇ ਸੁਣਵਾਈ ਦੌਰਾਨ ਕਿਸਾਨਾਂ ਨੂੰ ਰੇਲ ਮਾਰਗਾਂ ਅਤੇ ਸੜਕਾਂ ਤੋਂ ਹਟਾ ਕੇ ਮਸਲੇ ਨੂੰ ਹੱਲ ਕਰਨ ਲਈ ਇੱਕ ਵਾਰ ਫਿਰ ਕੇਂਦਰ ਅਤੇ ਸੂਬਾ ਸਰਕਰ ਨੂੰ ਨੋਟਿਸ ਜਾਰੀ ਕਰਕੇ ਕਿਸਾਨ ਨਾਲ ਗੱਲਬਾਤ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਇਸ ਦੇ ਚੱਲਦਿਆ ਪੰਜਾਬ ਸਰਕਾਰ ਨੇ ਕੋਰਟ ਵਿੱਚ ਕਿਹਾ ਕਿ ਉਨ੍ਹਾਂ ਵੱਲੋਂ 18 ਅਕਤੂਬਰ ਨੂੰ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਨੂੰ ਮਾਮਲੇ ਨੂੰ ਲੈ ਕੇ ਹੁਣ ਹਾਈ ਕੋਰਟ ਵਿੱਚ ਅਗਲੀ ਸੁਣਵਾਈ 26 ਅਕਤੂਬਰ ਨੂੰ ਹੋਵੇਗੀ।