ਸਾਬਕਾ ਐੱਸਐੱਚਓ ਜਸਵਿੰਦਰ ਕੌਰ ਨੇ ਆਪਣੇ ਪੁੱਤਰ ਦੇ ਵਿਆਹ 'ਚ ਜਾਣ ਤੋਂ ਕੀਤਾ ਇਨਕਾਰ - ਸੀਬੀਆਈ ਅਦਾਲਤ
ਚੰਡੀਗੜ੍ਹ: ਰਿਸ਼ਵਤ ਮਾਮਲੇ ਵਿੱਚ ਬੁੜੈਲ ਜੇਲ੍ਹ ਵਿੱਚ ਬੰਦ ਮਨੀਮਾਜਰਾ ਦੀ ਸਾਬਕਾ ਥਾਣਾ ਮੁਖੀ ਜਸਵਿੰਦਰ ਕੌਰ ਨੇ ਸੀਬੀਆਈ ਅਦਾਲਤ ਵਿੱਚ ਕਿਹਾ ਕਿ ਉਹ ਆਪਣੇ ਪੁੱਤਰ ਦੇ ਵਿਆਹ ਵਿੱਚ ਨਹੀਂ ਜਾਣਾ ਚਹੁੰਦੀ। ਜਸਵਿੰਦਰ ਕੌਰ ਨੇ ਕਿਹਾ ਕਿ ਉਹ ਡਿਪਰੈਸ਼ਨ ਦੀ ਸ਼ਿਕਾਰ ਹੈ ਅਤੇ ਦਿਲ ਦੀ ਬਿਮਾਰੀ ਤੋਂ ਪੀੜਤ ਹੈ, ਇਸ ਕਾਰਨ ਉਹ ਆਪਣੇ ਪੁੱਤਰ ਦੇ ਵਿਆਹ ਵਿੱਚ ਨਹੀਂ ਜਾਣਾ ਚਹੁੰਦੀ।