ਸਾਬਕਾ ਐੱਸਐੱਚਓ ਜਸਵਿੰਦਰ ਕੌਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 14 ਦਿਨਾਂ ਦੀ ਨਿਆਂਕ ਹਿਰਾਸਤ 'ਚ ਭੇਜਿਆ - Former SHO Jaswinder Kaur remanded in judicial custody for 14 days by special CBI court
ਚੰਡੀਗੜ੍ਹ: ਪੰਜ ਲੱਖ ਦੇ ਰਿਸ਼ਵਤ ਮਾਮਲੇ ਵਿੱਚ ਮਨੀਮਾਜਰਾ ਦੀ ਸਾਬਕਾ ਥਾਣਾ ਮੁਖੀ ਜਸਵਿੰਦਰ ਕੌਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 14 ਦਿਨਾਂ ਦੀ ਨਿਆਂਕ ਹਿਰਾਸਤ ਵਿੱਚ ਬੁੜੈਲ ਜੇਲ੍ਹ ਭੇਜ ਦਿੱਤਾ ਹੈ। ਅਦਾਲਤ ਨੇ ਜਸਵਿੰਦਰ ਕੌਰ ਦੀ ਜੇਲ੍ਹ ਵਿੱਚ ਇੱਕਲੇ ਰੱਖੇ ਜਾਣ ਵਾਲੀ ਅਰਜ਼ੀ ਨੂੰ ਵੀ ਖਾਰਜ਼ ਕਰ ਦਿੱਤਾ ਹੈ।