ਕੋਵਿਡ-19: ਜਲੰਧਰ 'ਚ ਮਾਸਕ ਦੀ ਕਾਲਾ ਬਜ਼ਾਰੀ ਨੂੰ ਰੋਕਣ ਲਈ ਮੁਫ਼ਤ ਵੰਡ ਗਏ ਮਾਸਕ - covid-19
ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਦੁਕਾਨਦਾਰ ਮਾਸਕ ਦੀ ਕੀਮਤ ਵਿੱਚ ਵਾਧਾ ਕਰ ਕਾਲਾ ਬਜ਼ਾਰੀ ਕਰ ਰਹੇ ਹਨ। ਇਸ ਨੂੰ ਦੇਖਦੇ ਹੋਏ ਜਲੰਧਰ ਦੇ ਅਕਾਲੀ ਆਗੂ ਤੇ ਸਾਬਕਾ ਪ੍ਰੀਸ਼ਦ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਕਾਲਾ ਬਜ਼ਾਰੀ ਨੂੰ ਰੋਕਣ ਲਈ ਲੋਕਾਂ ਨੂੰ ਮਾਸਕ ਮੁਫ਼ਤ ਵੰਡੇ ਤੇ ਲੋਕਾਂ ਨੂੰ ਕੋਰੋਨਾ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਜਿਸ ਨੂੰ ਵੀ ਮਾਸਕ ਦੀ ਜ਼ਰੂਰਤ ਹੋਵੇ ਤਾਂ ਉਹ ਵਿਅਕਤੀ ਸਾਡੇ ਨਾਲ ਸੰਪਰਕ ਕਰ ਸਕਦਾ ਹੈ।