ਆਕਸੀਜਨ ਦੀ ਘਾਟ ਨੂੰ ਵੇਖਦੇ ਸਮਾਜ ਸੇਵੀ ਸੰਸਥਾ ਨੇ ਵੰਡੇ ਮੁਫ਼ਤ ਪੌਦੇ - plants distributed
ਅੰਮ੍ਰਿਤਸਰ: ਇਸ ਵਾਰ ਪੰਜਾਬ ਵਿੱਚ ਲਗਾਤਾਰ ਹੀ ਕੋਰੋਨਾ ਵਾਇਰਸ ਦੇ ਮਰੀਜ਼ ਵਧ ਰਹੇ ਹਨ ਅਤੇ ਆਕਸੀਜਨ ਨੂੰ ਲੈ ਕੇ ਲਗਾਤਾਰ ਹੀ ਹਸਪਤਾਲਾਂ ਵਿੱਚ ਮੌਤਾਂ ਦੀ ਗਿਣਤੀ ਵੀ ਵਧ ਰਹੀ ਹੈ। ਉਥੇ ਹੀ ਅੰਮ੍ਰਿਤਸਰ ’ਚ ਸਮਾਜ ਸੇਵੀ ਸੰਸਥਾ ਵੱਲੋਂ ਅੰਮ੍ਰਿਤਸਰ ਬਾਈਪਾਸ ’ਤੇ ਰਾਹਗੀਰਾਂ ਨੂੰ ਮੁਫ਼ਤ ਪੌਦੇ ਵੰਡੇ ਗਏ। ਇਸ ਮੌਕੇ ਸਮਾਜ ਸੇਵੀ ਜਗਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਮੁਫ਼ਤ ਪੌਦੇ ਵੰਡੇ ਜਾਂਦੇ ਹਨ ਅਤੇ ਇਸ ਵਾਰ ਆਕਸੀਜਨ ਦੀ ਘਾਟ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਹੁਣ ਪੌਦਿਆਂ ਦੇ ਲੰਗਰ ਲਗਾ ਕੇ ਰਾਹਗੀਰਾਂ ਨੂੰ ਪੌਦੇ ਦਿੱਤੇ ਜਾ ਰਹੇ ਹਨ। ਉਥੇ ਹੀ ਉਹਨਾਂ ਨੇ ਲੋਕਾਂ ਨੂੰ ਸੂਚਿਤ ਕੀਤਾ ਕਿ ਲੋਕ ਆਕਸੀਜਨ ਦੀ ਕਮੀ ਨਾਲ ਬਹੁਤ ਸਾਰੀਆਂ ਮੌਤਾਂ ਹੋ ਰਹੀਆਂ ਹਨ ਜਿਸ ਕਾਰਨ ਸਾਨੂੰ ਪੌਦੇ ਲਗਾਉਣੇ ਚਾਹੀਦੇ ਹਨ।