ਸਿੱਧੂ ਮੂਸੇ ਵਾਲੇ ਨੂੰ ਟਿਕਟ ਮਿਲਣ 'ਤੇ ਗਾਗੋਵਾਲ ਪਰਿਵਾਰ ਨੇ ਕਾਂਗਰਸ ਪਾਰਟੀ ਚੋਂ ਦਿੱਤੇ ਅਸਤੀਫ਼ੇ - Gagowal family resigned
ਮਾਨਸਾ: ਕਾਂਗਰਸ ਪਾਰਟੀ ਨੇ ਆਪਣੇ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਦੇ ਵਿੱਚ ਮਾਨਸਾ ਦੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਨੂੰ ਟਿਕਟ ਦੇ ਦਿੱਤੀ ਗਈ ਹੈ ਅਤੇ ਸਿੱਧੂ ਮੂਸੇਵਾਲੇ ਨੂੰ ਟਿਕਟ ਮਿਲਣ ਤੋਂ ਬਾਅਦ ਸਾਬਕਾ ਮੰਤਰੀ ਸ਼ੇਰ ਸਿੰਘ ਗਾਗੋਵਾਲ ਦੇ ਪਰਿਵਾਰ ਵਲੋਂ ਕਾਂਗਰਸ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ। ਸਾਬਕਾ ਮੰਤਰੀ ਸ਼ੇਰ ਸਿੰਘ ਗਾਗੋਵਾਲ ਦੇ ਪੋਤਰੇ ਮਾਈਕਲ ਗਾਗੋਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਾਈ ਕਮਾਂਡ ਨੂੰ ਵਾਰ ਵਾਰ ਸੂਚਿਤ ਕੀਤਾ ਗਿਆ ਸੀ ਕਿ ਸਿੱਧੂ ਮੂਸੇਵਾਲੇ ਦੀ ਟਿਕਟ ਨਾ ਦਿੱਤੀ ਜਾਵੇ ਪਰ ਉਸਦੇ ਬਾਵਜੂਦ ਵੀ ਸਿੱਧੂ ਮੂਸੇ ਵਾਲੇ ਨੂੰ ਟਿਕਟ ਦਿੱਤੀ ਗਈ ਹੈ, ਜਿਸਦੇ ਚੱਲਦਿਆਂ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਾਤਾ ਗੁਰਪ੍ਰੀਤ ਕੌਰ ਗਾਗੋਵਾਲ ਪੀਪੀਸੀਸੀ ਦੇ ਮੈਂਬਰ ਸਨ ਅਤੇ ਮਾਈਕਲ ਗਾਗੋਵਾਲ ਖੁਦ ਜ਼ਿਲਾ ਕਾਂਗਰਸ ਪਾਰਟੀ ਦੇ ਜ਼ਿਲਾ ਸਕੱਤਰ ਸਨ।