ਪੀਐੱਮ ਮੋਦੀ ਦੀ ਫਿਰੋਜ਼ਪੁਰ ਰੈਲੀ ਤੋਂ ਪਹਿਲਾਂ ਸ਼ੇਖਾਵਤ ਦਾ ਵੱਡਾ ਬਿਆਨ... - ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਦੌਰੇ
ਚੰਡੀਗੜ੍ਹ: ਵਿਧਾਨ ਸਭਾ ਚੋਣ 2022 ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ 'ਚ ਰੁਝੀਆਂ ਹੋਈਆਂ ਹਨ। ਇਸੇ ਲੜੀ ਤਹਿਤ ਅੱਜ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਦੌਰੇ (Modi's visit to Punjab) ’ਤੇ ਆ ਰਹੇ ਹਨ। ਉਨ੍ਹਾਂ ਦੀ ਰੈਲੀ ਨੂੰ ਲੈ ਕੇ ਭਾਜਪਾ ਪੰਜਾਬ ਇੰਚਾਰਜ ਗਜੇਂਦਰ ਸ਼ੇਖਾਵਤ ਨੇ ਦੱਸਿਆ ਕਿ ਪੀਐੱਮ ਮੋਦੀ ਵੱਲੋਂ ਫਿਰੋਜ਼ਪੁਰ ਵਿਖੇ ਰੈਲੀ ਕੀਤੀ ਜਾਵੇਗੀ। ਜਿਸ ’ਚ ਲੱਖਾਂ ਦੀ ਗਿਣਤੀ ਚ ਲੋਕਾਂ ਦੇ ਆਉਣ ਦੀ ਸੰਭਾਵਨਾ ਹੈ। ਬੀਤੇ ਦਿਨ ਉਨ੍ਹਾਂ ਵੱਲੋਂ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਗਈ ਸੀ। ਇਸ ਦੌਰਾਨ ਕਿਸਾਨਾਂ ਦੇ ਨਾਲ ਵੱਖ-ਵੱਖ ਮਸਲਿਆਂ ਦੇ ਗੱਲ ਕੀਤੀ ਗਈ। ਕਿਸਾਨਾਂ ਖਿਲਾਫ ਉੱਤਰਪ੍ਰਦੇਸ਼, ਹਰਿਆਣਾ ਅਤੇ ਦਿੱਲੀ ਚ ਤੈਅ ਕਾਨੂੰਨ ਪ੍ਰੀਕ੍ਰਿਆ ਤਹਿਤ ਦਰਜ ਮਾਮਲਿਆਂ ਨੂੰ ਵਾਪਸ ਲਿਆ ਜਾਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਐਮਐਸਪੀ ਨੂੰ ਲੈ ਕੇ ਜੋ ਕਮੇਟੀ ਬਣਾਉਣੀ ਸੀ ਉਹ ਕਮੇਟੀ ਸਟੇਕ ਹੋਲਡਰਾਂ ਦੇ ਵਿਚਾਲੇ ਸਹਿਮਤੀ ਬਣਨ ਤੋਂ ਬਾਅਦ 15 ਤਰੀਖ ਤੱਕ ਕਮੇਟੀ ਬਣਾਉਣ ਦਾ ਐਲਾਨ ਕਰ ਦਿੱਤਾ ਜਾਵੇਗਾ।