ਗੈਂਗਸਟਰ ਪ੍ਰੀਤ ਸੇਖੋਂ 5 ਦਿਨਾ ਪੁਲਿਸ ਰਿਮਾਂਡ 'ਤੇ - ਅਜਨਾਲਾ
ਅਜਨਾਲਾ: ਬੀਤੇ ਕੱਲ੍ਹ ਪੰਜਾਬ ਪੁਲਿਸ ਵੱਲੋਂ ਅਜਨਾਲਾ ਦੇ ਪਿੰਡ ਚਮਿਆਰੀ ਵਿੱਚ ਗੁਪਤ ਸੂਚਨਾ ਦੇ ਆਧਾਰ ਤੇ ਪਿੰਡ ਨੂੰ ਸੀਲ ਕਰਕੇ ਨਾਮੀ ਗੈਂਗਸਟਰ ਸੇਖੋਂ ਅਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅੱਜ ਮਾਣਯੋਗ ਅਦਾਲਤ ਵਿੱਚ ਗੈਂਗਸਟਰ ਪ੍ਰੀਤ ਸੇਖੋਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪੇਸ਼ੀ ਲਈ ਲਿਆਂਦਾ ਗਿਆ ਹੈ। ਜਿਥੇ ਅਦਾਲਤ ਵੱਲੋਂ ਉਨ੍ਹਾਂ ਦਾ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਇਸ ਮੌਕੇ DSP ਅਜਨਾਲਾ ਵਿਪਨ ਕੁਮਾਰ ਨੇ ਕਿਹਾ ਕਿ DGP ਪੰਜਾਬ ਵੱਲੋਂ ਗੈਂਗਸਟਰਾਂ ਵਿਰੁੱਧ ਛੇੜੀ ਮੁਹਿੰਮ ਚਲਾਈ ਗਈ ਹੈ। ਉਸ ਦੇ ਤਹਿਤ ਪੰਜਾਬ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਪਿੰਡ ਚਮਿਆਰੀ ਨੂੰ ਘੇਰਾ ਪਾ ਕੇ ਇਨ੍ਹਾਂ ਗੈਂਗਸਟਰਾਂ ਨੂੰ ਰਾਊਂਡਅਪ ਕਰਕੇ ਗੈਂਗਸਟਰ ਪ੍ਰੀਤ ਸੇਖੋਂ ਅਤੇ ਨਿੱਕਾ ਖਡੂਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਉੱਪਰ ਪਹਿਲਾਂ ਵੀ ਬਹੁਤ ਸਾਰੇ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਗੁਰਲਾਲ ਸਿੰਘ ਨਾਮ ਦੇ ਵਿਅਕਤੀ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ।