ਗਿਆਨੀ ਹਰਪ੍ਰੀਤ ਸਿੰਘ ਨੇ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਦੇ ਨਤੀਜੇ ਐਲਾਨੇ - Jathedar Giani Harpreet Singh
ਤਲਵੰਡੀ ਸਾਬੋ: ਖਾਲਸਾ ਸਾਜਨਾ ਦਿਵਸ ਵੈਸਾਖੀ ਦੇ ਪਾਵਨ ਪੁਰਬ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਈ ਗਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਅਗਵਾਈ ਹੇਠ ਕਾਰਵਾਈ ਗਈ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਦੇ ਅੱਜ ਨਤੀਜੇ ਐਲਾਨ ਦਿੱਤੇ ਗਏ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਅਤੇ ਵਿਰਸੇ ਤੋਂ ਜਾਣੂੰ ਕਰਵਾਉਣ ਲਈ ਅੱਗੇ ਵੀ ਅਜਿਹੀਆਂ ਪ੍ਰਤੀਯੋਗਤਾਵਾਂ ਕਾਰਵਾਈਆਂ ਜਾਂਦੀਆਂ ਰਹਿਣਗੀਆਂ।