ਹਿੰਦੂ ਸਿੱਖ ਏਕਤਾ ਨੂੰ ਤੋੜਨ ਦੀਆਂ ਨਾਪਾਕ ਕੋਸ਼ਿਸ਼ਾਂ- ਜਥੇਦਾਰ - ਹਿੰਦੂ ਸਿੱਖ ਏਕਤਾ
ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਜਾ਼ਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡਾ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋਈਆਂ ਬੇਅਦਬੀਆਂ ਸ੍ਰੀ ਹਰਿਮੰਦਰ ਸਾਹਿਬ ਤੱਕ ਜਾ ਪਹੁੰਚੀਆਂ ਹਨ। ਕੁਝ ਗਿਣੀ ਮਿੱਥੀ ਸਾਜਿਸ਼ ਤਹਿਤ ਪੰਥ ਵਿਰੋਧੀ ਤਾਕਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ ਸਨਮਾਨ ਨੁਕਸਾਨ ਪਹੁੰਚਾ ਰਹੀਆਂ ਹਨ। ਕੋਈ ਵੀ ਕਾਨੂੰਨ ਜਾਂ ਨਿਆਂ ਪਾਲਿਕਾ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਚ ਕਾਰਗਰ ਸਾਬਿਤ ਨਹੀਂ ਹੋਈਆਂ। ਜਿਆਦਾਤਰ ਦੋਸ਼ੀਆਂ ਨੂੰ ਮਾਨਸਿਕ ਰੋਗੀ ਕਹਿ ਕੇ ਬਰੀ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਹਿੰਦੂ ਸਿੱਖ ਏਕਤਾ ਨੂੰ ਤੋੜਨ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਏਜੰਸੀਆਂ ਤੇ ਨਿਆਂ ਪ੍ਰਣਾਲੀ ਬਣਦੀ ਜਿੰਮੇਵਾਰੀ ਪੂਰੀ ਕਰਨ।