ਦੇਸ਼ ਭਰ ਦੇ ਧਾਰਮਿਕ ਸਥਾਨਾਂ ਨੂੰ ਸੰਗਤ ਲਈ ਖੋਲ੍ਹਿਆ ਜਾਵੇ: ਗਿਆਨੀ ਹਰਪ੍ਰੀਤ ਸਿੰਘ - amirtsar latest news
ਤਾਲਾਬੰਦੀ ਦੇ ਚੱਲਦਿਆਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਦਾ ਬਿਆਨ ਪੜ੍ਹਿਆ ਸੀ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਧਾਰਮਿਕ ਸਥਾਨ ਵੀ ਜਰੂਰੀ ਸੇਵਾਵਾ ਦੇ ਦਾਇਰੇ ਵਿੱਚ ਆਉਂਦੇ ਹਨ, ਜਿਸਦੇ ਚੱਲਦੇ ਇਨ੍ਹਾਂ ਨੂੰ ਖੋਲ੍ਹਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਮਾਜਿਕ ਦੂਰੀ ਦਾ ਧਿਆਨ ਰੱਖਣ ਦੀ ਜ਼ਿੰਮੇਵਾਰੀ ਨਿਭਾਉਣ।
Last Updated : May 31, 2020, 5:03 PM IST