ਰਾਏਕੋਟ ਦੇ ਪਿੰਡ ਤੁੰਗਾਹੇੜੀ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਕੁੜੀਆਂ ਦੇ ਕਰਵਾਏ ਸਮੂਹਿਕ ਵਿਆਹ - ਪਿੰਡ ਤੁੰਗਾਹੇੜੀ ਵਿਖੇ ਗੁਰਦੁਆਰਾ ਕਲਗੀਧਰ ਸਾਹਿਬ
ਲੁਧਿਆਣਾ: ਰਾਏਕੋਟ ਦੇ ਪਿੰਡ ਤੁੰਗਾਹੇੜੀ ਵਿਖੇ ਗੁਰਦੁਆਰਾ ਕਲਗੀਧਰ ਸਾਹਿਬ (ਨਵਾਂ ਗੁਰਦੁਆਰਾ ਸਾਹਿਬ) 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਲੋੜਵੰਦ ਪਰਿਵਾਰਾਂ ਦੀਆਂ ਕੁੜੀਆਂ ਦੇ ਸਮੂਹਿਕ ਵਿਆਹ ਸੰਤ ਬਾਬਾ ਰਘਵੀਰ ਸਿੰਘ ਰਾਏਕੋਟ ਵਾਲਿਆਂ ਦੀ ਦੇਖ-ਰੇਖ ਹੇਠ ਕਰਵਾਏ ਗਏ। ਜਿਨ੍ਹਾਂ ਦੇ ਗੁਰੂ ਮਰਿਯਾਦਾ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਆਨੰਦ ਕਾਰਜ ਕਰਵਾਏ ਗਏ।