ਕੋਰੋਨਾ ਤੋਂ ਬਚਾਅ ਲਈ ਰਾਮਗੜ੍ਹੀਆ ਅਕਾਲ ਜਥੇਬੰਦੀ ਦਾ ਨੇਕ ਉਪਰਾਲਾ - Ramgarhia Akal Jathebandi
ਮਾਨਸਾ: ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਲਈ ਜਿੱਥੇ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਸਮਾਜਿਕ, ਧਾਰਮਿਕ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣਾ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ ਜਿਸਦੇ ਚਲਦਿਆਂ ਮਾਨਸਾ ਵਿਖੇ ਰਾਮਗੜ੍ਹੀਆ ਅਕਾਲ ਜਥੇਬੰਦੀ ਵੱਲੋਂ ਲੋਕਾਂ ਨੂੰ ਕੋਰੋਨਾ ਦੇ ਪ੍ਰਕੋਪ ਤੋਂ ਬਚਾਅ ਲਈ ਵੱਖ-ਵੱਖ ਥਾਵਾਂ ’ਤੇ ਮਾਸਕ ਵੰਡੇ ਅਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਲੱਗੇ ਪੌਦਿਆਂ ਦੀ ਸਾਂਭ ਸੰਭਾਲ ਕਰਦੇ ਹੋਏ ਪੌਦਿਆਂ ਨੂੰ ਪਾਣੀ ਦਿੱਤਾ ਗਿਆ ਤਾਂ ਕਿ ਵਧ ਰਹੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ।