ਸਰਕਾਰੀ ਡਾਕਟਰਾਂ ਨੇ ਦੋ ਘੰਟੇ ਹੜਤਾਲ ਕਰਕੇ ਪ੍ਰਗਟਾਇਆ ਰੋਸ - ਆਪਣੀ ਸੇਵਾਵਾਂ ਬੰਦ ਰੱਖੀਆਂ
ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਵਲੋਂ ਦੋ ਘੰਟੇ ਲਈ ਹੜਤਾਲ ਕਰਕੇ ਆਪਣੀ ਸੇਵਾਵਾਂ ਬੰਦ ਰੱਖੀਆਂ ਅਤੇ ਨਾਲ ਹੀ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ। ਡਾਕਟਰਾਂ ਦਾ ਕਹਿਣਾ ਕਿ ਹਸਪਤਾਲ 'ਚ ਦਾਖਲ ਹੋ ਐਮਰਜੈਂਸੀ ਸੇਵਾਵਾਂ ਦੇ ਰਹੇ ਡਾਕਟਰ ਨੂੰ ਗੋਲੀ ਮਾਰਨਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤਾਂ ਜੋ ਅੱਗੋਂ ਕਿਸੇ ਤਰ੍ਹਾਂ ਦੀ ਘਟਨਾ ਨਾ ਹੋਵੇ। ਇਸ ਦੇ ਨਾਲ ਹੀ ਹਸਪਤਾਲ 'ਚ ਡਾਕਟਰ ਦੇ ਗੋਲੀ ਮਾਰਨ ਨੂੰ ਲੈਕੇ ਉਨ੍ਹਾਂ ਮੰਗ ਕੀਤੀ ਕਿ ਜਲਦ ਆਰੋਪੀਆਂ ਦੀ ਗ੍ਰਿਫ਼ਤਾਰੀ ਕੀਤੀ ਜਾਵੇ।