ਜਨਤਕ ਸੇਵਕਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਸਰਕਾਰ ਦੀ ਬਣਦੀ ਹੈ: ਹਾਈ ਕੋਰਟ - ਪੰਜਾਬ ਅਤੇ ਹਰਿਆਣਾ ਉੱਚ ਅਦਾਲਤ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਨੇ ਆਪਣੇ ਇੱਕ ਫੈਸਲੇ ਵਿੱਚ ਕਿਹਾ ਹੈ ਕਿ ਜਨਤਕ ਕੰਮ ਕਰ ਰਹੇ ਕਿਸੇ ਵੀ ਕਰਮਚਾਰੀ ਦੀ ਸੁਰੱਖਿਆ ਦੀ ਜਿੰਮੇਵਾਰੀ ਸਰਕਾਰ ਦੀ ਬਣਦੀ ਹੈ। ਜੱਜ ਅਰੁਣ ਕੁਮਾਰ ਤਿਆਗੀ ਨੇ ਕਿ ਕਲਤ ਦੀ ਕੋਸ਼ਿਸ਼ ਵਿੱਚ ਦੋ ਮੁਲਜ਼ਮਾਂ ਦੀ ਅਗਾਂਊ ਜਮਾਨਤ ਦੀ ਪੀਟਸ਼ਨ ਨੂੰ ਖਾਰਜ ਕਰਦੇ ਹੋਇਆ ਇਹ ਅੱਗ ਆਖੀ ਹੈ। ਉਨ੍ਹਾਂ ਕਿਹਾ ਕਿਹਾ ਜਨਤਕ ਸੇਵਾਵਾਂ ਦੇ ਰਹੇ ਕਿਸੇ ਵੀ ਕਰਮਚਾਰੀ ਨੂੰ ਕੰਮ ਤੋਂ ਰੋਕਣਾ ਅਤੇ ਉਸ 'ਤੇ ਹਮਲਾ ਕਰਨਾ ਬਹੁਤ ਹੀ ਗੰਭੀਰ ਮਾਮਲਾ ਹੈ।