ਸਰਕਾਰ ਗੰਨਾ ਕਿਸਾਨਾਂ ਦੀ ਬਕਾਇਆ ਰਕਮ ਜਲਦ ਕਰੇ ਜਾਰੀ: ਹਰਪਾਲ ਚੀਮਾ - aam adami party
ਹੁਸ਼ਿਆਰਪੁਰ : ਪੰਜਾਬ ਦੀਆਂ ਖੰਡ ਮਿੱਲਾਂ ਵੱਲ ਗੰਨਾ ਕਿਸਾਨਾਂ ਦਾ ਕਰੋੜਾ ਰੁਪਏ ਬਕਾਇਆ ਪਿਆ ਹੈ। ਇਸ ਮਾਮਲੇ ਨੂੰ ਲੈ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਬਕਾਇਆ ਰਕਮ ਜਾਰੀ ਕਰਨ ਦੀ ਮੰਗ ਲਈ ਧਰਨਾ ਦਿੱਤਾ। ਧਰਨੇ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀ ਸ਼ਿਕਰਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਗੰਨਾਂ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਗੰਨੇ ਦੀ ਬਕਾਇਆ ਰਕਮ ਜਲਦ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਜੇਕਰ ਸਰਕਾਰ ਜਲਦ ਹੀ ਇਹ ਰਕਮ ਜਾਰੀ ਨਹੀਂ ਕਰਦੀ ਤਾਂ ਇਸ ਬਾਰੇ ਵੱਡਾ ਸੰਘਰਸ਼ ਕੀਤਾ ਜਾਵੇਗਾ।