ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਮੀਟਿੰਗ ਬੁਲਾ ਕੇ ਕੀਤਾ ਮਜ਼ਾਕ: ਚਾਵਲਾ - ਨਵੇਂ ਕਾਨੂੰਨਾਂ
ਸ੍ਰੀ ਅਨੰਦਪੁਰ ਸਾਹਿਬ: ਕੇਂਦਰ ਸਰਕਾਰ ਵੱਲੋਂ ਖੇਤੀ ਬਾਰੇ ਬਣਾਏ ਨਵੇਂ ਕਾਨੂੰਨਾਂ ਸਬੰਧੀ ਦਿੱਲੀ ਦੇ ਕਿਸਾਨ ਭਵਨ ਵਿਖੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਕੇਂਦਰ ਨੇ ਕਿਸਾਨ ਆਗੂਆਂ ਨੂੰ ਦਿੱਲੀ ਬੁਲਾ ਕੇ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੂੰ ਧੋਖੇ ਵਿੱਚ ਰੱਖਿਆ ਹੈ ਅਤੇ ਦਿੱਲੀ ਬੁਲਾ ਕੇ ਮੀਟਿੰਗ ਦੌਰਾਨ ਕੋਈ ਵੀ ਕੇਂਦਰੀ ਮੰਤਰੀ ਨਹੀਂ ਪੁੱਜਿਆ ਅਤੇ ਖੇਤੀ ਸੈਕਟਰੀ ਵੱਲੋਂ ਇਕੱਲੇ ਹੀ ਮੀਟਿੰਗ ਕੀਤੀ ਗਈ ਜੋ ਕਿ ਬੇਸਿੱਟਾ ਰਹੀ ਹੈ।