ਹਲਕਾ ਅਮਲੋਹ 'ਚ ਪਿੰਡ ਤੁਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਖੇਡ ਮੁਕਾਬਲਾ ਕਰਵਾਇਆ ਗਿਆl - amloh news
ਹਲਕਾ ਅਮਲੋਹ ਚ ਪਿੰਡ ਤੁਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸੈਂਟਰ ਪੱਧਰੀ ਖੇਡ ਮੁਕਾਬਲਾ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫਸਰ ਦਿਨੇਸ਼ ਕੁਮਾਰ ਵੱਲੋਂ ਕੀਤੀ ਗਈ, ਇਨ੍ਹਾਂ ਖੇਡ ਮੁਕਾਬਲਿਆਂ ਵਿੱਚ 6 ਕੇਂਦਰਾਂ ਦੇ 55 ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਵੱਖ ਵੱਖ ਖੇਡ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਦੇ ਵੱਲੋਂ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ ਵੀ ਕੀਤਾ ਗਿਆ, ਇਸ ਦੌਰਾਨ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।