ਰਾਮ ਤੀਰਥ ਵਿਖੇ ਰਾਹੁਲ ਗਾਂਧੀ ਦਾ ਵਿਰੋਧ: ਚੰਨੀ ਵਾਲਮਿਕੀ ਭਾਈਚਾਰੇ ਦਾ ਵਿਰੋਧੀ- ਪ੍ਰਦਰਸ਼ਨਕਾਰੀ - group of people stages demonstration against cm Channi
ਅੰਮ੍ਰਿਤਸਰ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੰਜਾਬ ਦੇ ਦੌਰੇ ’ਤੇ ਹਨ। ਰਾਹੁਲ ਗਾਂਧੀ ਸਵੇਰੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ, ਇਸ ਤੋਂ ਬਾਅਦ ਉਹ ਜਲ੍ਹਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਦੇ ਦਰਸ਼ਨ ਵੀ ਕੀਤੇ। ਦੱਸ ਦਈਏ ਕਿ ਰਾਹੁਲ ਗਾਂਧੀ ਜਦੋ ਰਾਮ ਤੀਰਥ ਮੰਦਰ ਪਹੁੰਚੇ ਤਾਂ ਉੱਥੇ ਕੁੱਝ ਵਿਅਕਤੀਆਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਕਾਂਗਰਸ ਦਾ ਵਿਰੋਧ ਕੀਤਾ। ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਚਰਨਜੀਤ ਸਿੰਘ ਚੰਨੀ ਨੂੰ ਵਾਲਮਿਕੀ ਭਾਈਚਾਰੇ ਦਾ ਵਿਰੋਧੀ ਵੀ ਆਖਿਆ।