Agricultural Law: ਕਿਸਾਨਾਂ ਨੇ ਘੇਰੀ ਭਾਜਪਾ ਆਗੂ ਸ਼ਵੇਤ ਮਲਿਕ ਦੀ ਕਾਰ - Agricultural laws
ਗੁਰਦਾਸਪੁਰ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ ਤੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਬਟਾਲਾ ਵਿਖੇ ਭਾਜਪਾ ਆਗੂ ਸ਼ਵੇਤ ਮਲਿਕ ਇੱਕ ਮੀਟਿੰਗ ਕਰ ਪਹੁੰਚੇ ਸਨ, ਪਰ ਇਸ ਦੌਰਾਨ ਕਿਸਾਨਾਂ ਨੂੰ ਪਤਾ ਚਲ ਗਿਆ ਅਤੇ ਕਿਸਾਨਾਂ ਨੇ ਸ਼ਵੇਤ ਮਲਿਕ ਨੂੰ ਘੇਰ ਲਿਆ। ਇਸ ਦੌਰਾਨ ਕਿਸਾਨਾਂ ਨੇ ਭਾਜਪਾ ਅਤੇ ਸ਼ਵੇਤ ਮਲਿਕ ਦੇ ਖਿਲ਼ਾਫ ਜੰਮਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤਕ ਉਹਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ ਤੇ ਇਸੇ ਤਰ੍ਹਾਂ ਹਰ ਸਿਆਸੀ ਆਗੂ ਦਾ ਵਿਰੋਧ ਹੁੰਦਾ ਰਹੇਗਾ।