ਪੰਜਾਬ

punjab

ETV Bharat / videos

ਗੁਰਦਾਸਪੁਰ: ਅਕਾਲੀ ਭਾਜਪਾ ਨੇ ਪੰਜਾਬ ਸਰਕਾਰ ਖ਼ਿਲਾਫ਼ ਲਗਾਇਆ ਧਰਨਾ

By

Published : Jun 18, 2020, 5:26 PM IST

ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਭਾਜਪਾ ਵੱਲੋਂ ਸਰਕਾਰ ਦੀਆਂ ਨੀਤੀਆਂ ਅਤੇ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਗਏ ਵੱਡੇ ਘੁਟਾਲਿਆਂ ਖ਼ਿਲਾਫ਼ ਜ਼ਿਲ੍ਹੇ ਦੀ ਸਮੁੱਚੀ ਅਕਾਲੀ ਭਾਜਪਾ ਲੀਡਰ ਸ਼ੀਪ ਨੇ ਧਰਨਾ ਲਗਾਇਆ। ਅਕਾਲੀ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਸੌਪਿਆ ਗਿਆ ਤੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਹਰ ਇੱਕ ਵਰਗ ਨਾਲ ਧੋਖਾ ਕੀਤਾ ਹੈ। ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ 'ਤੇ ਗੁਰਦਾਸਪੁਰ ਜਿਲ੍ਹੇ ਅੰਦਰ ਅਕਾਲੀ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਕਾਂਗਰਸ ਪਾਰਟੀ ਵੱਲੋਂ ਕੀਤੇ ਜਾ ਰਹੇ ਘੁਟਾਲਿਆਂ ਦੇ ਵਿਰੋਧ ਧਰਨਾ ਲਾਇਆ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪੱਧਰ 'ਤੇ ਧਰਨੇ ਦਿੱਤੇ ਜਾ ਰਹੇ ਹਨ, ਤੇ ਧਰਨੇ ਦੌਰਾਨ ਡੀਸੀ ਨੂੰ ਮੰਗ ਪੱਤਰ ਵੀ ਸੌਂਪੇ ਜਾ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਵਿੱਚ ਹੋਏ ਬੀਜ ਘੁਟਾਲੇ ਅਤੇ ਰਾਸ਼ਨ ਘੁਟਾਲੇ ਦੀ ਸੀਬੀਆਈ ਜਾਂਚ ਕੀਤੀ ਜਾਵੇ।

ABOUT THE AUTHOR

...view details