ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਮਾਰਚ ਦਾ ਆਯੋਜਨ - ਸ਼ਹਾਦਤ ਨੂੰ ਸਮਰਪਿਤ ਗੁਰਮਤਿ ਮਾਰਚ ਦਾ ਆਯੋਜਨ
ਹੁਸ਼ਿਆਰਪੁਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਸਮੂਹਿਕ ਰੂਪ ਵਿੱਚ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਗੁਰਮਤਿ ਮਾਰਚ ਕਰਵਾਏ ਜਾ ਰਹੇ ਹਨ। ਇਸੇ ਨੂੰ ਮੁਖ ਰੱਖਦੇ ਹੋਏ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਕਾਲਜ ਕੈਂਪਸ ਵਿਖੇ ਗੁਰਦੁਆਰਾ ਸਾਹਿਬ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਉਪਰੰਤ ਕਾਲਜ ਤੋਂ ਵਿਸ਼ਾਲ ਗੁਰਮਤਿ ਮਾਰਚ ਦਾ ਆਯੋਜਨ ਕੀਤਾ ਗਿਆ ਜੋ ਸ਼ਹਿਰ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਸਮਾਪਤ ਹੋਇਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ,ਕਾਲਜ ਦੇ ਪ੍ਰਿੰਸੀਪਲ ਡਾ.ਬਲਜੀਤ ਸਿੰਘ ਤੇ ਬਲਵੀਰ ਸਿੰਘ ਚਗੀਆੜਾ ਤੋਂ ਇਲਾਵਾ ਕਾਲਜ ਦਾ ਸਟਾਫ ਤੇ ਵਿਦਿਆਰਥੀ ਹਾਜਰ ਸੀ।