ਪੰਜਾਬ

punjab

ETV Bharat / videos

ਗੁਰੂ ਨਾਨਕ ਦੇਵ ਹਸਪਤਾਲ ਦੇ ਨਰਸਿੰਗ ਸਟਾਫ਼ ਨੇ ਪੰਜਾਬ ਸਰਕਾਰ ਖਿਲਾਫ਼ ਖੋਲਿਆ ਮੋਰਚਾ - ਨਰਸਿੰਗ ਸਟਾਫ਼ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ

By

Published : Dec 13, 2021, 10:13 AM IST

ਅੰਮ੍ਰਿਤਸਰ: ਬੀਤੇ ਲੰਮੇ ਸਮੇਂ ਤੋਂ ਸੰਘਰਸ਼ ਦੀ ਰਾਹ 'ਤੇ ਚੱਲ ਆਪਣੀਆਂ ਮੰਗਾਂ ਨੂੰ ਅਮਲੀ ਜਾਮਾ ਪਵਾਉਣ ਤੋਂ ਬਾਅਦ ਵੀ ਜਦੋਂ ਨਰਸਿੰਗ ਵਿਭਾਗ ਨੂੰ ਪੰਜਾਬ ਸਰਕਾਰ ਨੇ ਧੋਖੇ ਵਿੱਚ ਰੱਖਿਆ। ਤਾਂ ਇਸ ਸੰਬੰਧੀ ਅੰਮ੍ਰਿਤਸਰ ਦੇ ਸਿਵਲ ਹਸਪਤਾਲ(Guru Nanak Dev Hospital) 'ਤੇ ਗੁਰੂ ਨਾਨਕ ਹਸਪਤਾਲ ਦੇ ਨਰਸਿੰਗ ਸਟਾਫ਼(Guru Nanak Dev Hospital Nursing Staff) ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਰੋਡ ਜਾਮ ਕਰ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ। ਜਿਸਦੇ ਚਲਦੇ ਉਹਨਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਹਨਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਅਸੀਂ ਕੰਮ ਕਾਰ ਠੱਪ ਰੱਖਾਂਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਹੁਣ ਤੱਕ ਲਾਰਿਆਂ ਵਿੱਚ ਰੱਖਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਉਪਰ ਸਾਨੂੰ ਬਿਲਕੁਲ ਵੀ ਯਕੀਨ ਨਹੀਂ ਰਿਹਾ, ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ। ਜਿਸ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਸੀਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾ ਰਹੇ ਹਾਂ।

ABOUT THE AUTHOR

...view details