ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਲਾਇਟ ਐਂਡ ਸਾਊਂਡ ਸ਼ੋਅ ਰਾਹੀਂ ਲੋਕਾਂ ਸਾਹਮਣੇ ਕੀਤਾ ਪੇਸ਼ - 550th birth anniversary
ਪਠਾਨਕੋਟ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਮਿੰਨੀ ਸੈਕਟਰੀਏਟ 'ਚ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ੁਰੂਅਤ ਕੀਤੀ ਗਈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਾਉਣ ਲਈ 2 ਦਿਨ ਤੱਕ ਚੱਲਣ ਵਾਲੇ ਪ੍ਰੋਗਰਾਮ ਦੀ ਸ਼ੁਰੂਆਤ ਜਿਲ੍ਹੇ ਦੇ ਡੀਸੀ ਅਤੇ ਵਿਧਾਇਕ ਵੱਲੋਂ ਕੀਤੀ ਗਈ। ਵੀਡੀਓਆਧੁਨਿਕ ਤਕਨੀਕ ਨਾਲ ਲਿਬਰੇਜ਼ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸ਼ੋਅ ਚ ਡੀਸੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੋਗਰਾਮ ਚ ਵੱਧ ਚੜ ਕੇ ਹਿੱਸਾ ਲੈਣ ਅਤੇ ਗੁਰੂ ਜੀ ਦੇ ਜੀਵਨ ਬਾਰੇ ਜਾਣਕਾਰੀ ਹਾਸਲ ਕਰਨ।