ਕਾਂਗਰਸ ਦੇ ਮੌਜੂਦਾ ਨਗਰ ਕੌਂਸਲ ਦੇ ਉਪ ਪ੍ਰਧਾਨ ਅਕਾਲੀ ਦਲ ’ਚ ਸ਼ਾਮਲ - ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ
ਫਿਰੋਜ਼ਪੁਰ: ਵਿਧਾਨ ਸਭਾ ਚੋਣਾਂ (2022 Punjab Assembly Election) ਦਾ ਸਮਾਂ ਜਿਵੇਂ-ਜਿਵੇਂ ਨਜ਼ਦੀਕ ਆ ਰਹੀਆਂ ਹਨ ਉਸੇ ਤਰ੍ਹਾਂ ਹੀ ਸਿਆਸੀ ਗਲਿਆਰਿਆਂ ਵਿੱਚ ਵੀ ਵੱਡੀ ਉਥਲ ਪੁਥਲ ਦੇਖਣ ਨੂੰ ਮਿਲ ਰਹੀ ਹੈ। ਕਈ ਸਿਆਸੀ ਆਗੂ ਇੱਕ ਪਾਰਟੀ ਛੱਡ ਕੇ ਦੂਜੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ। ਇਸੇ ਤਰ੍ਹਾਂ ਹੀ ਗੁਰੂ ਹਰਸਹਾਏ ਵਿਖੇ ਕਾਂਗਰਸੀ ਅਤੇ ਨਗਰ ਕੌਂਸਲ ਦੀ ਉਪ ਪ੍ਰਧਾਨ ਬੀਬੀ ਮਹਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਛਿੰਦਰਪਾਲ ਸਿੰਘ ਪ੍ਰਧਾਨ ਰਾਮਗੜ੍ਹੀਆ ਬਰਾਦਰੀ ਗੁਰੂਹਰਸਾਏ ਅਤੇ ਰਾਮਗੜ੍ਹੀਆ ਬਰਾਦਰੀ ਦੇ ਸਮੂਹ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਇਨ੍ਹਾਂ ਦਾ ਪਾਰਟੀ ਚ ਆਉਣ ’ਤੇ ਭਰਵਾਂ ਸਵਾਗਤ ਕੀਤਾ ਗਿਆ ਹੈ। ਪਾਰਟੀ ਚ ਇਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।