ਦਿੱਲੀ ਧਰਨੇ ਤੋਂ ਪਰਤੇ ਪਿੰਡ ਹਰਬੰਸਪੁਰ ਦੇ ਕਿਸਾਨ ਹੀ ਹੋਈ ਮੌਤ - ਖੇਤੀ ਕਾਨੂੰਨ
ਸ੍ਰੀ ਫਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਧਰਨਾ ਜਾਰੀ ਹੈ। ਇਸ ਧਰਨੇ ਦੇ ਦੌਰਾਨ ਆਏ ਦਿਨ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਹੁਣ ਤੱਕ 300 ਤੋਂ ਉਪਰ ਕਿਸਾਨਾਂ ਦੀ ਮੌਤ ਹੋ ਗਈ ਹੈ। ਇਸ ਤਰਾਂ ਹੀ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਹਰਬੰਸਪੁਰ ਦੇ ਭੁਪਿੰਦਰ ਸਿੰਘ ਦੀ ਬਿਮਾਰ ਹੋਣ ਕਾਰਨ ਮੌੌਤ ਹੋ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਭੁਪਿੰਦਰ ਸਿੰਘ ਜਦੋਂ ਦਾ ਕਿਸਾਨ ਮੋਰਚਾ ਸ਼ੁਰੂ ਹੋਇਆ ਹੈ ਉਦੋਂ ਤੋਂ ਹੀ ਮੋਰਚੇ ਵਿੱਚ ਡਟਿਆ ਹੋਇਆ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਇਸ ਪਰਿਵਾਰ ਦੀ ਮਦਦ ਕੀਤੀ ਜਾਵੇ।