ਇੱਕਜੁੱਟ ਹੋ ਕੇ ਕਿਸਾਨੀ ਸੰਘਰਸ਼ ਹੋਰ ਤਿੱਖਾ ਕਰਨ ਦੀ ਲੋੜ: ਹਰਸਿਮਰਤ ਕੌਰ ਬਾਦਲ
ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੀ ਕੇਂਦਰ ਨਾਲ ਹੋਈ ਮੀਟਿੰਗ 'ਚ ਕੋਈ ਪ੍ਰਧਾਨ ਮੰਤਰੀ ਦਫ਼ਤਰ ਦਾ ਨੁਮਾਇੰਦਾ ਅਤੇ ਕੋਈ ਮੰਤਰੀ ਨਾ ਪਹੁੰਚਣ 'ਤੇ ਸਰਕਾਰ ਦੀ ਸਖ਼ਤ ਨਿਖੇਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ। ਹਰਸਿਮਰਤ ਬਾਦਲ ਨੇ ਸਰਕਾਰ ਦੇ ਇਸ ਰਵੱਈਏ ਤੋਂ ਬਾਅਦ ਸੰਘਰਸ਼ ਹੋਰ ਤਿੱਖਾ ਕਰਨ ਦੀ ਗੱਲ ਆਖੀ ਹੈ। ਬੀਬੀ ਬਾਦਲ ਦਾ ਕਹਿਣਾ ਹੈ ਕਿ ਸਰਕਾਰ ਦੀ ਅੱਜ ਦੀ ਇਸ ਬੈਠਕ ਨਾਲ ਸਰਕਾਰ ਦੀ ਸੋਚ ਦਾ ਸ਼ੀਸ਼ਾ ਸਾਫ਼ ਹੋ ਗਿਆ ਹੈ।