ਹਰਸਿਮਰਤ ਬਾਦਲ ਦੇ ਕੈਪਟਨ 'ਤੇ ਵੱਡੇ ਇਲਜ਼ਾਮ, ਇੱਕ ਨੰਬਰ ਦਾ ਝੂਠਾ ਕਰਾਰ - ਕੈਪਟਨ ਸਰਕਾਰ ਝੂਠ ਦਾ ਪੁਲੰਦਾ
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸੋਮਵਾਰ ਨੂੰ ਬਠਿੰਡਾ 'ਚ ਬਣ ਰਹੇ ਏਮਜ਼ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ 'ਤੇ ਤੰਜ ਕੱਸਦੇ ਹੋਏ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਇੱਕ ਨੰਬਰ ਦਾ ਝੂਠਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੇ ਕਾਫੀ ਸਮੇਂ ਤੋਂ ਏਮਸ ਨੂੰ ਬਿਜਲੀ ਦਾ ਕੁਨੈਕਸ਼ਨ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਉਨ੍ਹਾਂ ਨੇ ਕਈ ਵਾਰ ਪੰਜਾਬ ਸਰਕਾਰ ਨੂੰ ਚਿੱਠੀ ਵੀ ਲਿਖੀ ਅਤੇ ਸੈਂਟਰ ਦੇ ਵਿੱਚ ਵੀ ਗੱਲ ਕੀਤੀ ਸੀ। ਕੇਂਦਰੀ ਮੰਤਰੀ ਨੇ ਕਿਹਾ ਕਿ ਏਮਜ਼ ਦੀ ਓ ਪੀ ਡੀ 29 ਸਤੰਬਰ ਨੂੰ ਸ਼ੁਰੂ ਹੋਣੀ ਸੀ, ਪਰ ਪੰਜਾਬ ਸਰਕਾਰ ਦੀ ਨਾਲਾਇਕੀ ਕਰਕੇ ਓ ਪੀ ਡੀ ਸ਼ੁਰੂ ਨਹੀਂ ਹੋ ਸਕੀ। ਉਨ੍ਹਾਂ ਨੇ ਦੱਸਿਆ ਕਿ ਏਮਸ ਦੇ ਖੁੱਲ੍ਹਣ ਨਾਲ ਪੰਜਾਬ ਦੇ ਲੋਕਾਂ ਨੂੰ ਸਸਤਾ ਇਲਾਜ਼ ਹਾਸਲ ਹੋ ਸਕੇਗਾ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਝੂਠ ਦਾ ਪੁਲੰਦਾ ਹੈ। ਪੰਜਾਬ ਦੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਹ ਸਰਕਾਰ ਵੱਲੋਂ ਪੂਰੇ ਨਹੀਂ ਕੀਤੇ ਜਾ ਰਹੇ।