ਹਰਸਿਮਰਤ ਕੌਰ ਬਾਦਲ ਨੇ ਨਿਗਮ ਚੋਣਾਂ 'ਚ ਜੇਤੂ ਅਕਾਲੀ ਉਮੀਦਵਾਰਾਂ ਨੂੰ ਦਿੱਤੀ ਵਧਾਈ - winning Akali candidates in corporate elections
ਚੰਡੀਗੜ੍ਹ: ਸ੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਨਗਰ ਨਿਗਮ ਚੋਣਾਂ 2021 ਵਿੱਚ ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ। ਵੀਡੀਓ ਰਾਹੀਂ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਜਿਥੇ ਸਾਰੇ ਜੇਤੂ ਉਮੀਦਵਾਰਾਂ ਨੂੰ ਜਿੱਤ ਦੀਆਂ ਬਹੁਤ-ਬਹੁਤ ਵਧਾਈਆਂ ਦਿੱਤੀਆਂ ਹਨ, ਉਥੇ ਜਿਹੜੇ ਉਮੀਦਵਾਰ ਨਹੀਂ ਜਿੱਤ ਸਕੇ ਉਨ੍ਹਾਂ ਨੂੰ ਕਾਂਗਰਸ ਦੀ ਗੁੰਡਾਗਰਦੀ ਵਿਰੁੱਧ ਡੱਟ ਕੇ ਚੋਣਾਂ ਲੜਨ ਲਈ ਵਧਾਈ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਨੇ ਇਹ ਚੋਣਾਂ ਵਿੱਚ ਸਿੱਧ ਕੀਤਾ ਹੈ ਕਿ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਇਸਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿਨ੍ਹਾਂ ਵੀ ਕਾਂਗਰਸੀਆਂ ਅਤੇ ਪੁਲਿਸ ਮੁਲਾਜ਼ਮਾਂ ਨੇ ਇਨ੍ਹਾਂ ਚੋਣਾਂ ਵਿੱਚ ਅਕਾਲੀ ਦਲ ਨਾਲ ਧੱਕਾ ਕੀਤਾ ਹੈ, ਉਨ੍ਹਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਅਕਾਲੀ ਦਲ ਸਰਕਾਰ ਬਣਨ 'ਤੇ ਇੱਕ-ਇੱਕ ਚੀਜ਼ ਦਾ ਹਿਸਾਬ ਲਿਆ ਜਾਵੇਗਾ।