ਫੇਸਬੁੱਕ 'ਤੇ ਸਰਕਾਰ ਦੀ ਆਲੋਚਨਾ ਕਰਨ ਵਾਲੇ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ - ਹੁਸ਼ਿਆਰਪੁਰ ਦੇ ਥਾਣਾ ਟਾਂਡਾ ਦੀ ਪੁਲਿਸ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਨੇ ਫੇਸਬੁੱਕ 'ਤੇ ਸਰਕਾਰ ਦੀ ਆਲੋਚਨਾ ਕਰਨ ਦੇ ਮਾਮਲੇ ਵਿੱਚ ਛੇ ਮਹੀਨੇ ਤੋਂ ਜੇਲ੍ਹ ਵਿੱਚ ਬੰਦ ਹੁਸ਼ਿਆਰਪੁਰ ਵਾਸੀ ਨੂੰ ਜ਼ਮਾਨਤ ਦਿੱਤੀ ਹੈ। ਜੱਜ ਸੁਧੀਰ ਮਿੱਤਲ ਨੇ ਆਪਣੇ ਫ਼ੈਸਲੇ ਵਿੱਚ ਜਸਬੀਰ ਨੂੰ ਜ਼ਮਾਨਤ ਦਿੰਦੇ ਹੋਏ ਕਿਹਾ ਕਿ ਸਰਕਾਰ ਦੇ ਕੰਮਾਂ ਦੀ ਆਲੋਚਨਾ ਕਰਨਾ ਲੋਕਤੰਤਰ ਹਿੱਸਾ ਹੈ, ਪਰ ਆਲੋਚਨਾ ਕਰਨ ਲਈ ਸੱਭਿਅਕ ਭਾਸ਼ਾ ਦੀ ਵਰਤੋਂ ਹੋਣੀ ਚਾਹੀਦੀ ਹੈ। ਦਰਅਸਲ ਜਸਬੀਰ ਨੇ ਲੌਕਡਾਊਨ ਦੌਰਾਨ ਆਪਣੇ ਕਾਰੋਬਾਰ ਦੇ ਬੰਦ ਹੋਣ ਕਾਰਨ ਪ੍ਰੇਸ਼ਾਨੀ ਦੇ ਚੱਲਦਿਆਂ ਫੇਸਬੁੱਕ 'ਤੇ ਸਰਕਾਰ ਦੀ ਆਲੋਚਨਾ ਕੀਤੀ ਸੀ। ਇਸ ਉੱਤੇ ਹੁਸ਼ਿਆਰਪੁਰ ਦੇ ਥਾਣਾ ਟਾਂਡਾ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ।