ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਦੀ ਸੁਰੱਖਿਆ ਵਾਪਸ ਲੈਣ 'ਤੇ ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ - High Court issues notice to Punjab government
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਬੀਰ ਦਵਿੰਦਰ ਸਿੰਘ ਤੋਂ ਸੁਰੱਖਿਆ ਵਾਪਸ ਲਏ ਜਾਣ ਦਾ ਮੁੱਦਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਸਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਬੀਰ ਦਵਿੰਦਰ ਸਿੰਘ ਦੀ ਪਟੀਸ਼ਨ ਨੂੰ ਸਵੀਕਾਰ ਕਰਨ ਤੋਂ ਬਾਅਦ 10 ਦਿਨਾਂ ਵਿੱਚ ਨਜਿੱਠਣ ਦੇ ਵੀ ਹੁਕਮ ਦਿੱਤੇ ਗਏ ਹਨ।