ਹਾਈ ਕੋਰਟ ਨੇ ਰੋਕੀ ਪੀਜੀਆਈ ਦੇ ਮੁਲਾਜ਼ਮਾਂ ਦੀ ਭੁੱਖ ਹੜਤਾਲ, ਹੜਤਾਲ 'ਤੇ ਜਾਣ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ - ਪੰਜਾਬ ਤੇ ਹਰਿਆਣਾ ਹਾਈ ਕੋਰਟ
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਇੱਕ ਫੈਸਲੇ ਵਿੱਚ ਪੀਜੀਆਈ ਦੀ ਇੰਪਲਾਈਜ਼ ਯੂਨੀਅਨ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ 'ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਸੁਣਵਾਈ ਦੌਰਾਨ ਹੜਤਾਲ ਕਰਨ ਵਾਲੇ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਸਟਿਸ ਅਰਵਿੰਦ ਸਿੰਘ ਸਾਂਗਵਾਨ ਨੇ ਫ਼ੈਸਲੇ ਵਿੱਚ ਕਿਹਾ ਕਿ ਚੰਡੀਗੜ੍ਹ ਦੇ ਡੀਸੀ ਤੇ ਐਸਐਸਪੀ ਯਕੀਨੀ ਬਣਾਉਣ ਕਿ ਹਾਈ ਕੋਰਟ ਦੇ ਇਸ ਸਬੰਧ ਵਿੱਚ ਦਿੱਤੇ ਗਏ ਹੁਕਮਾਂ ਦੀ ਉਲੰਘਣਾ ਨਾ ਹੋਵੇ।