ਪੰਜਾਬ

punjab

ETV Bharat / videos

ਸ੍ਰੀ ਫ਼ਤਿਹਗੜ੍ਹ ਸਾਹਿਬ: ਸਿਹਤ ਵਿਭਾਗ ਨੇ ਹਲਵਾਈ ਤੇ ਦੁੱਧ ਦੀਆਂ ਦੁਕਾਨਾਂ ਤੋਂ ਲਏ ਸੈਂਪਲ

By

Published : Nov 12, 2020, 7:05 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਮਿਲਾਵਟ ਖੋਰਾਂ ਤੇ ਸਖ਼ਤੀ ਵਰਤਦੇ ਹੋਏ ਫੂਡ ਸੇਫਟੀ ਵਿਭਾਗ ਦੇ ਵੱਲੋਂ ਹਲਵਾਈ ਅਤੇ ਦੁੱਧ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਸਥਾਨਕ ਸ਼ਹਿਰ ਫ਼ਤਹਿਗੜ੍ਹ ਸਾਹਿਬ ਦੇ ਵਿੱਚ ਵੀ ਵੱਖ-ਵੱਖ ਹਲਵਾਈ ਅਤੇ ਦੁੱਧ ਦੀਆਂ ਦੁਕਾਨਾਂ ਤੋਂ ਅਦਿੱਤੀ ਗੁਪਤਾ ਅਸਿਸਟੈਂਟ ਕਮਿਸ਼ਨਰ ਫੂਡ ਸੇਫਟੀ ਟੀਮ ਵੱਲੋਂ ਸੈਂਪਲ ਲਏ ਗਏ। ਇਸ ਮੌਕੇ ਗੱਲਬਾਤ ਕਰਦੇ ਰਹੇ ਅਦਿੱਤੀ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦੁੱਧ ਅਤੇ ਹਲਵਾਈ ਦੀਆਂ ਦੁਕਾਨਾਂ ਦੇ ਸੈਂਪਲ ਲਏ ਗਏ ਹਨ। ਫਿਲਹਾਲ ਅਜੇ ਕੋਈ ਵੀ ਮਿਲਾਵਟ ਵਾਲਾ ਕੇਸ ਸਾਹਮਣੇ ਨਹੀਂ ਆਇਆ ਜੇਕਰ ਕੋਈ ਆਉਂਦਾ ਹੈ ਤਾਂ ਮਿਲਾਵਟਖੋਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details