ਅੰਮ੍ਰਿਤਸਰ: ਕਿਸਾਨਾਂ ਦੇ ਹੱਕ 'ਚ ਆਏ ਸਿਹਤ ਵਿਭਾਗ ਦੇ ਮੁਲਾਜ਼ਮ, ਸ਼ਹਿਰ 'ਚ ਕੀਤਾ ਰੋਸ ਮਾਰਚ - Health department employees protest in favor of farmers,
ਅੰਮ੍ਰਿਤਸਰ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਦਿੱਲੀ 'ਚ ਚੱਲ ਰਹੇ ਸੰਘਰਸ਼ ਨੂੰ ਵੱਡੇ ਪੱਧਰ 'ਤੇ ਆਮ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਅੰਮ੍ਰਿਤਸਰ ਵਿੱਚ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਜੱਥੇਬੰਦੀਆਂ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਮਾਰਚ ਕੀਤਾ ਗਿਆ। ਇਨ੍ਹਾਂ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਮੰਨੇ।