ਕੈਬਿਨੇਟ 'ਚ ਫੇਰਬਦਲ ਦੇ ਸਵਾਲ 'ਤੇ ਬਲਬੀਰ ਸਿੱਧੂ ਨੇ ਵੱਟੀ ਚੁੱਪੀ - ਡਰੱਗ ਕੰਟਰੋਲਰਾਂ
ਚੰਡੀਗੜ੍ਹ : ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਸੂਬੇ ਡਰੱਗ ਕੰਟਰੋਲਰਾਂ ਨਾਲ ਇੱਕ ਮੀਟਿੰਗ ਕਿਸਾਨ ਭਵਨ ਵਿੱਚ ਕੀਤੀ। ਇਸ ਮੀਟਿੰਗ ਵਿੱਚ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਚਰਚਾ ਕੀਤੀ ਗਈ। ਮੀਡੀਆ ਨਾਲ ਗੱਲਬਾਤ ਦੌਰਾਨ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੁ ਨੇ ਕਿਹਾ ਕਿ ਸੂਬਾ ਸਰਕਾਰ ਕੋਰੋਨਾ ਨਾਲ ਨਜਿੱਠਣ ਲਈ ਯਤਨਸ਼ੀਲ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਇਸ ਨਾਲ ਕੋਰੋਨਾ ਸਮਾਜਿਕ ਫੈਲਾਅ ਦਾ ਦੁਗਣਾ ਹੋ ਗਿਆ ਹੈ। ਈਟੀਵੀ ਭਾਰਤ ਵੱਲੋਂ ਕੈਬਿਨੇਟ ਵਿੱਚ ਫੇਰਬਦਲ ਦੇ ਸਵਾਲ 'ਤੇ ਸਿੱਧੂ ਨੇ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਕੁਝ ਵੀ ਪਤਾ ਨਹੀਂ ਹੈ।